Qur’an 58 · 22 ayahs

Surah Al-Mujadilah

سورة المجادلة

Audio is not listed for this edition. Browse audio translations.

58:1
All translationsLinkSource ↗

قَدۡ سَمِعَ ٱللَّهُ قَوۡلَ ٱلَّتِي تُجَٰدِلُكَ فِي زَوۡجِهَا وَتَشۡتَكِيٓ إِلَى ٱللَّهِ وَٱللَّهُ يَسۡمَعُ تَحَاوُرَكُمَآۚ إِنَّ ٱللَّهَ سَمِيعُۢ بَصِيرٌ

(ਹੇ ਨਬੀ!) ਅੱਲਾਹ ਨੇ ਉਸ ਜ਼ਨਾਨੀ (ਬੀਬੀ ਖੌਲਾ) ਦੀ ਗੱਲ ਸੁਣ ਲਈ ਜਦੋਂ ਉਹ ਆਪਣੇ ਪਤੀ (ਓਸ ਬਿਨ ਸਾਮਤ) ਦੇ ਸੰਬੰਧ ਵਿਚ ਤੁਹਾਡੇ ਨਾਲ ਝਗੜ ਰਹੀ ਸੀ। ਉਹ ਅੱਲਾਹ ਅੱਗੇ ਸ਼ਿਕਾਇਤ ਕਰ ਰਹੀ ਸੀ ਅਤੇ ਅੱਲਾਹ ਤੁਹਾਡੇ ਦੋਵਾਂ ਦੀ ਗੱਲ-ਬਾਤ ਸੁਣ ਰਿਹਾ ਸੀ। ਬੇਸ਼ੱਕ ਅੱਲਾਹ ਵੱਡਾ ਸੁਣਨ ਵਾਲਾ ਅਤੇ ਵੇਖਣ ਵਾਲਾ ਹੈ।

58:2
All translationsLinkSource ↗

ٱلَّذِينَ يُظَٰهِرُونَ مِنكُم مِّن نِّسَآئِهِم مَّا هُنَّ أُمَّهَٰتِهِمۡۖ إِنۡ أُمَّهَٰتُهُمۡ إِلَّا ٱلَّٰٓـِٔي وَلَدۡنَهُمۡۚ وَإِنَّهُمۡ لَيَقُولُونَ مُنكَرٗا مِّنَ ٱلۡقَوۡلِ وَزُورٗاۚ وَإِنَّ ٱللَّهَ لَعَفُوٌّ غَفُورٞ

ਤੁਹਾਡੇ ਵਿੱਚੋਂ ਜਿਹੜੇ ਲੋਕ ਆਪਣੀਆਂ ਪਤਨੀਆਂ ਨਾਲ ‘ਜ਼ਿਹਾਰ’ ਕਰ ਬੈਠਦੇ ਹੋ[1] ਉਹ ਉਹਨਾਂ ਦੀਆਂ ਮਾਵਾਂ ਨਹੀਂ, ਉਹਨਾਂ ਦੀਆਂ ਮਾਵਾਂ ਤਾਂ ਉਹੀਓ ਹਨ ਜਿਨ੍ਹਾਂ ਨੇ ਉਹਨਾਂ ਨੂੰ ਜਣਿਆ ਹੈ। ਬੇਸ਼ੱਕ ਇਹ ਲੋਕ ਬਹੁਤ ਹੀ ਭੈੜੀ ਤੇ ਝੂਠੀ ਗੱਲ ਆਖਦੇ ਹਨ। ਬੇਸ਼ੱਕ ਅੱਲਾਹ ਵੱਡਾ ਖਿਮਾ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ।

Translation notes
[1] ਜ਼ਿਹਾਰ ਤੋਂ ਭਾਵ ਹੈ ਕਿ ਪਤਨੀ ਨੂੰ ਇਹ ਕਹਿ ਦੇਣਾ ਕਿ ਤੇਰੀ ਪਿਠ ਮੇਰੇ ਲਈ ਮੇਰੀ ਮਾਂ ਦੀ ਪਿਠ ਵਾਂਗ ਹੈ ਜਾਂ ਇਹ ਕਹਿ ਦੇਣਾ ਕਿ ਤੂੰ ਮੇਰੇ ਉੱਤੇ ਮੇਰੀ ਮਾਂ ਵਾਂਗ ਹੀ ਹਰਾਮ ਹੈ।
58:3
All translationsLinkSource ↗

وَٱلَّذِينَ يُظَٰهِرُونَ مِن نِّسَآئِهِمۡ ثُمَّ يَعُودُونَ لِمَا قَالُواْ فَتَحۡرِيرُ رَقَبَةٖ مِّن قَبۡلِ أَن يَتَمَآسَّاۚ ذَٰلِكُمۡ تُوعَظُونَ بِهِۦۚ وَٱللَّهُ بِمَا تَعۡمَلُونَ خَبِيرٞ

ਜਿਹੜੇ ਲੋਕੀ ਆਪਣੀਆਂ ਪਤਨੀਆਂ ਨਾਲ ‘ਜ਼ਿਹਾਰ’ ਕਰਨ ਫੇਰ ਆਪਣੀ ਆਖੀ ਹੋਈ ਗੱਲ ਤੋਂ ਮੁੜ ਆਉਣਾ ਚਾਹੁੰਦੇ ਹਨ ਤਾਂ ਇਕ ਦੂਜੇ ਨੂੰ ਹੱਥ ਲਾਉਣ ਤੋਂ ਪਹਿਲਾਂ (ਪਤੀ ਨੂੰ) ਇਕ ਗ਼ੁਲਾਮ ਅਜ਼ਾਦ ਕਰਨਾ ਚਾਹੀਦਾ ਹੈ। ਇਸ (ਹੁਕਮ) ਦੀ ਤੁਹਾਨੂੰ ਨਸੀਹਤ ਕੀਤੀ ਜਾਂਦੀ ਹੈ ਅਤੇ ਅੱਲਾਹ ਨੂੰ ਇਸ ਗੱਲ ਦੀ ਖ਼ਬਰ ਹੈ ਜੋ ਤੁਸੀਂ ਕਰਦੇ ਹੋ।

58:4
All translationsLinkSource ↗

فَمَن لَّمۡ يَجِدۡ فَصِيَامُ شَهۡرَيۡنِ مُتَتَابِعَيۡنِ مِن قَبۡلِ أَن يَتَمَآسَّاۖ فَمَن لَّمۡ يَسۡتَطِعۡ فَإِطۡعَامُ سِتِّينَ مِسۡكِينٗاۚ ذَٰلِكَ لِتُؤۡمِنُواْ بِٱللَّهِ وَرَسُولِهِۦۚ وَتِلۡكَ حُدُودُ ٱللَّهِۗ وَلِلۡكَٰفِرِينَ عَذَابٌ أَلِيمٌ

ਫੇਰ ਜਿਸ ਵਿਅਕਤੀ ਨੂੰ ਗ਼ੁਲਾਮ ਨਾ ਜੁੜੇ ਤਾਂ ਉਹ ਦੋ ਮਹੀਨਿਆਂ ਦੇ ਲੜੀਵਾਰ ਰੋਜ਼ੇ ਰੱਖੇ ਇਸ ਤੋਂ ਪਹਿਲਾਂ ਕਿ ਉਹ ਇਕ ਦੂਜੇ ਨੂੰ ਹੱਥ ਲਾਉਣ। ਫੇਰ ਜੋ ਇਸ ਦੀ ਹਿੱਮਤ ਨਾ ਰੱਖਦਾ ਹੋਵੇ ਉਹ ਸੱਠ ਮੁਥਾਜਾਂ ਨੂੰ ਭੋਜਨ ਕਰਾਵੇ। ਇਹ ਹੁਕਮ ਇਸ ਲਈ ਹਨ ਕਿ ਤੁਸੀਂ ਅੱਲਾਹ ਤੇ ਉਸ ਦੇ ਰਸੂਲ ਉੱਤੇ ਈਮਾਨ ਲਿਆਏ ਹੋ। ਇਹ ਅੱਲਾਹ ਦੀਆਂ ਹੱਦਾਂ ਹਨ, ਨਾ ਮੰਣਨ ਵਾਲਿਆਂ ਲਈ ਦਰਦਨਾਕ ਅਜ਼ਾਬ ਹੈ।

58:5
All translationsLinkSource ↗

إِنَّ ٱلَّذِينَ يُحَآدُّونَ ٱللَّهَ وَرَسُولَهُۥ كُبِتُواْ كَمَا كُبِتَ ٱلَّذِينَ مِن قَبۡلِهِمۡۚ وَقَدۡ أَنزَلۡنَآ ءَايَٰتِۭ بَيِّنَٰتٖۚ وَلِلۡكَٰفِرِينَ عَذَابٞ مُّهِينٞ

ਬੇਸ਼ੱਕ ਜਿਹੜੇ ਲੋਕ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹਨ ਉਹਨਾਂ ਨੂੰ ਰੁਸਵਾ ਕੀਤਾ ਜਾਵੇਗਾ, ਜਿਵੇਂ ਉਹ ਲੋਕ ਰੁਸਵਾ (ਹੀਣੇ) ਹੋਏ ਸਨ ਜਿਹੜੇ ਇਹਨਾਂ ਤੋਂ ਪਹਿਲਾਂ ਸਨ। ਅਸੀਂ ਸਪਸ਼ਟ ਆਦੇਸ਼ ਉਤਾਰੇ ਹਨ ਤੇ ਨਾ ਮੰਣਨ ਵਾਲਿਆਂ ਲਈ ਹੀਣਤਾ ਭਰਿਆ ਅਜ਼ਾਬ ਹੈ।[2]

Translation notes
[2] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3
58:6
All translationsLinkSource ↗

يَوۡمَ يَبۡعَثُهُمُ ٱللَّهُ جَمِيعٗا فَيُنَبِّئُهُم بِمَا عَمِلُوٓاْۚ أَحۡصَىٰهُ ٱللَّهُ وَنَسُوهُۚ وَٱللَّهُ عَلَىٰ كُلِّ شَيۡءٖ شَهِيدٌ

ਜਿਸ ਦਿਹਾੜੇ ਅੱਲਾਹ ਉਹਨਾਂ ਸਭ ਲੋਕਾਂ ਨੂੰ ਮੁੜ ਸੁਰਜੀਤ ਕਰੇਗਾ ਫੇਰ ਇਹਨਾਂ ਨੂੰ ਦੱਸੇਗਾ ਕਿ ਉਹਨਾਂ ਨੇ ਕੀ ਕੰਮ ਕੀਤੇ ਹਨ। ਅੱਲਾਹ ਨੇ ਉਹਨਾਂ ਸਭ ਦੇ ਕਰਮਾਂ ਨੂੰ ਗਿਣ ਰੱਖਿਆ ਹੈ ਜਦ ਕਿ ਉਹ ਤਾਂ ਉਹਨਾਂ ਨੂੰ ਭੁਲੀ ਬੈਠੇ ਸੀ। ਜਦ ਕਿ ਅੱਲਾਹ ਹਰ ਚੀਜ਼ ਦਾ ਰਾਖਾ ਹੈ।

58:7
All translationsLinkSource ↗

أَلَمۡ تَرَ أَنَّ ٱللَّهَ يَعۡلَمُ مَا فِي ٱلسَّمَٰوَٰتِ وَمَا فِي ٱلۡأَرۡضِۖ مَا يَكُونُ مِن نَّجۡوَىٰ ثَلَٰثَةٍ إِلَّا هُوَ رَابِعُهُمۡ وَلَا خَمۡسَةٍ إِلَّا هُوَ سَادِسُهُمۡ وَلَآ أَدۡنَىٰ مِن ذَٰلِكَ وَلَآ أَكۡثَرَ إِلَّا هُوَ مَعَهُمۡ أَيۡنَ مَا كَانُواْۖ ثُمَّ يُنَبِّئُهُم بِمَا عَمِلُواْ يَوۡمَ ٱلۡقِيَٰمَةِۚ إِنَّ ٱللَّهَ بِكُلِّ شَيۡءٍ عَلِيمٌ

(ਹੇ ਨਬੀ!) ਕੀ ਤੁਸੀਂ ਨਹੀਂ ਵੇਖਦੇ ਕਿ ਬੇਸ਼ੱਕ ਅੱਲਾਹ ਸਭ ਜਾਣਦਾ ਹੈ ਜੋ ਕੁੱਝ ਅਕਾਸ਼ਾਂ ਵਿਚ ਹੈ ਅਤੇ ਜੋ ਧਰਤੀ ਵਿਚ ਹੈ। ਤਿੰਨ (ਵਿਅਕਤੀਆਂ) ਵਿਚਾਲੇ ਕਦੇ ਕੋਈ ਕਾਨਾਫੂਸੀ ਨਹੀਂ ਹੁੰਦੀ ਜਦ ਕਿ ਉਹਨਾਂ ਵਿਚਾਲੇ ’ਚੋਂਥਾਂ (ਭਾਵ ਅੱਲਾਹ) ਹੁੰਦਾ ਹੈ ਅਤੇ ਨਾ ਹੀ ਪੰਜ ਵਿਅਕਤੀਆਂ ਦੀ ਕਾਨਾਫੂਸੀ ਹੁੰਦੀ ਹੈ ਸਗੋਂ ਉਹਨਾਂ ਵਿਚਾਲੇ ਛੇਵਾਂ ਅੱਲਾਹ ਹੁੰਦਾ ਹੈ, ਉਹ ਭਾਵੇਂ ਘੱਟ ਹੋਣ ਜਾਂ ਵੱਧ, ਜਿੱਥੇ ਕਿਤੇ ਵੀ ਉਹ ਹੋਣ, ਉਹ ਉਹਨਾਂ ਦੇ ਨਾਲ ਹੁੰਦਾ ਹੈ। ਫੇਰ ਉਹ ਉਹਨਾਂ ਨੂੰ ਕਿਆਮਤ ਦਿਹਾੜੇ ਦੱਸ ਦੇਵੇਗਾ ਜਿਹੜੇ ਉਹ ਕੰਮ (ਸੰਸਾਰ ਵਿਚ) ਕਰਦੇ ਸਨ। ਬੇਸ਼ੱਕ ਅੱਲਾਹ ਹਰ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ।[3]

Translation notes
[3] ਵੇਖੋ ਸੂਰਤ ਹੂਦ, ਹਾਸ਼ੀਆ ਆਇਤ 18/11
58:8
All translationsLinkSource ↗

أَلَمۡ تَرَ إِلَى ٱلَّذِينَ نُهُواْ عَنِ ٱلنَّجۡوَىٰ ثُمَّ يَعُودُونَ لِمَا نُهُواْ عَنۡهُ وَيَتَنَٰجَوۡنَ بِٱلۡإِثۡمِ وَٱلۡعُدۡوَٰنِ وَمَعۡصِيَتِ ٱلرَّسُولِۖ وَإِذَا جَآءُوكَ حَيَّوۡكَ بِمَا لَمۡ يُحَيِّكَ بِهِ ٱللَّهُ وَيَقُولُونَ فِيٓ أَنفُسِهِمۡ لَوۡلَا يُعَذِّبُنَا ٱللَّهُ بِمَا نَقُولُۚ حَسۡبُهُمۡ جَهَنَّمُ يَصۡلَوۡنَهَاۖ فَبِئۡسَ ٱلۡمَصِيرُ

ਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਨੂੰ ਕਾਨਾਫੂਸੀ ਕਰਨ ਤੋਂ ਰੋਕਿਆ ਗਿਆ ਸੀ ਫੇਰ ਵੀ ਉਹ ਉਹੀਓ (ਹਰਕਤਾਂ) ਕਰੀ ਜਾ ਰਹੇ ਹਨ, ਜਿਨ੍ਹਾਂ ਤੋਂ ਉਹਨਾਂ ਨੂੰ ਰੋਕਿਆ ਗਿਆ ਸੀ? ਉਹ ਪਾਪ, ਵਧੀਕੀ ਤੇ ਰਸੂਲ ਦੀ ਅਵੱਗਿਆ ਦੀਆਂ ਗੱਲਾਂ (ਭਾਵ ਸਾਜ਼ਿਸ਼ਾਂ) ਕਰਦੇ ਹਨ। (ਹੇ ਨਬੀ!) ਜਦੋਂ ਉਹ ਤੁਹਾਡੇ ਕੋਲ ਆਉਂਦੇ ਹਨ ਤਾਂ ਤੁਹਾਨੂੰ ਉਹਨਾਂ (ਸ਼ਬਦਾਂ) ਨਾਲ ਸਲਾਮ ਆਖਦੇ ਹਨ ਕਿ ਅੱਲਾਹ ਨੇ ਕਦੇ ਤੁਹਾਨੂੰ ਉਹਨਾਂ ਸ਼ਬਦਾਂ ਨਾਲ ਸਲਾਮ ਨਹੀਂ ਕੀਤਾ ਅਤੇ ਉਹ ਆਪਣੇ ਮਨ ਵਿਚ ਆਖਦੇ ਹਨ ਕਿ ਅਸੀਂ ਜੋ ਆਖਦੇ ਹਾਂ ਅੱਲਾਹ ਸਾ` ਇਹਨਾਂ ਗੱਲਾਂ ਉੱਤੇ ਅਜ਼ਾਬ ਕਿਉਂ ਨਹੀਂ ਦਿੰਦਾ ? ਹੇ ਨਬੀ! ਉਹਨਾਂ ਲਈ ਤਾਂ ਨਰਕ ਹੀ ਬਥੇਰੀ ਹੈ, ਉਹ ਉਸੇ ਵਿਚ ਦਾਖ਼ਲ ਕੀਤੇ ਜਾਣਗੇ। ਉਹ ਬਹੁਤ ਹੀ ਭੈੜਾ ਟਿਕਾਣਾ ਹੈ।

58:9
All translationsLinkSource ↗

يَٰٓأَيُّهَا ٱلَّذِينَ ءَامَنُوٓاْ إِذَا تَنَٰجَيۡتُمۡ فَلَا تَتَنَٰجَوۡاْ بِٱلۡإِثۡمِ وَٱلۡعُدۡوَٰنِ وَمَعۡصِيَتِ ٱلرَّسُولِ وَتَنَٰجَوۡاْ بِٱلۡبِرِّ وَٱلتَّقۡوَىٰۖ وَٱتَّقُواْ ٱللَّهَ ٱلَّذِيٓ إِلَيۡهِ تُحۡشَرُونَ

ਹੇ ਈਮਾਨ ਵਾਲਿਓ! ਜਦੋਂ ਤੁਸੀਂ ਆਪੋ ਵਿਚ ਗੁਪਤ ਗੱਲਾਂ ਕਰੋ ਤਾਂ ਪਾਪ, ਵਧੀਕੀ ਤੇ ਰਸੂਲ ਦੀ ਨਾ-ਫ਼ਰਮਾਨੀਆਂ ਵਾਲੀਆਂ ਗੱਲਾਂ ਨਾ ਕਰੋ, ਸਗੋਂ ਨੇਕੀ ਤੇ ਪਰਹੇਜ਼ਗਾਰੀ ਦੀਆਂ ਗੱਲਾਂ ਕਰੋ। ਅੱਲਾਹ ਤੋਂ ਡਰੋ ਜਿਸ ਦੀ ਹਜ਼ੂਰੀ ਵਿਚ ਤੁਸੀਂ ਇਕੱਤਰ ਹੋਣਾ ਹੈ।

58:10
All translationsLinkSource ↗

إِنَّمَا ٱلنَّجۡوَىٰ مِنَ ٱلشَّيۡطَٰنِ لِيَحۡزُنَ ٱلَّذِينَ ءَامَنُواْ وَلَيۡسَ بِضَآرِّهِمۡ شَيۡـًٔا إِلَّا بِإِذۡنِ ٱللَّهِۚ وَعَلَى ٱللَّهِ فَلۡيَتَوَكَّلِ ٱلۡمُؤۡمِنُونَ

(ਭੈੜੀ) ਕਾਨਾਫੂਸੀ ਤਾਂ ਸ਼ੈਤਾਨ ਵੱਲੋਂ ਹੀ ਹੁੰਦੀ ਹੈ, ਤਾਂ ਜੋ ਉਹ ਈਮਾਨ ਵਾਲਿਆਂ ਨੂੰ ਦੁਖੀ ਕਰ ਸਕੇ ਜਦ ਕਿ ਉਹ ਉਹਨਾਂ ਨੂੰ ਅੱਲਾਹ ਦੇ ਹੁਕਮ ਤੋਂ ਬਿਨਾਂ ਕੋਈ ਹਾਨੀ ਨਹੀਂ ਪੁਚਾ ਸਕਦਾ। ਮੋਮਿਨਾਂ ਨੂੰ ਤਾਂ ਅੱਲਾਹ ਉੱਤੇ ਹੀ ਭਰੋਸਾ ਰੱਖਣਾ ਚਾਹੀਦਾ ਹੈ।[4]

Translation notes
[4] ਅੱਲਾਹ ’ਤੇ ਭਰੋਸਾ ਇਕ ਮੋਮਿਨ ਦਾ ਸਭ ਤੋਂ ਵੱਡਾ ਹੱਥਿਆਰ ਤੇ ਸਹਾਰਾ ਹੈ। ਹਦੀਸ ਵਿਚ ਹੈ ਕਿ ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਮੇਰੀ ਉੱਮਤ ਦੇ ਸੱਤਰ ਹਜ਼ਾਰ ਵਿਅਕਤੀ ਬਿਨਾਂ ਲੇਖਾ-ਜੋਖਾ ਤੋਂ ਜੰਨਤ ਵਿਚ ਜਾਣਗੇ ਅਤੇ ਇਹ ਲੋਕ ਉਹ ਹਨ ਜਿਹੜੇ ਦਮ ਨਹੀਂ ਕਰਵਾਉਂਦੇ ਨਾ ਹੀ ਸ਼ਗੁਨ ਲੈਂਦੇ ਹਨ ਅਤੇ ਉਹ ਆਪਣੇ ਅੱਲਾਹ ਉੱਤੇ ਭਰੋਸਾ ਕਰਦੇ ਹਨ। (ਸਹੀ ਬੁਖ਼ਾਰੀ, ਹਦੀਸ: 6472)
58:11
All translationsLinkSource ↗

يَٰٓأَيُّهَا ٱلَّذِينَ ءَامَنُوٓاْ إِذَا قِيلَ لَكُمۡ تَفَسَّحُواْ فِي ٱلۡمَجَٰلِسِ فَٱفۡسَحُواْ يَفۡسَحِ ٱللَّهُ لَكُمۡۖ وَإِذَا قِيلَ ٱنشُزُواْ فَٱنشُزُواْ يَرۡفَعِ ٱللَّهُ ٱلَّذِينَ ءَامَنُواْ مِنكُمۡ وَٱلَّذِينَ أُوتُواْ ٱلۡعِلۡمَ دَرَجَٰتٖۚ وَٱللَّهُ بِمَا تَعۡمَلُونَ خَبِيرٞ

ਹੇ ਈਮਾਨ ਵਾਲਿਓ! ਜਦੋਂ ਤੁਹਾਨੂੰ ਆਖਿਆ ਜਾਵੇ ਕਿ ਆਪਣੀਆਂ ਮਜਲਿਸਾਂ (ਸਭਾਵਾਂ) ਵਿਚ ਖੁੱਲ੍ਹ ਪੈਦਾ ਕਰੋ ਤਾਂ ਖੋਲ ਦਿਆ ਕਰੋ, ਅੱਲਾਹ ਤੁਹਾਨੂੰ ਖੁੱਲ੍ਹ ਬਖ਼ਸ਼ੇਗਾ। ਜਦੋਂ ਆਖਿਆ ਜਾਵੇ ਕਿ ਉਠ ਜਾਓ ਤਾਂ ਉਠ ਖੜ੍ਹੇ ਹੋ ਜਾਇਆ ਕਰੋ। ਤੁਹਾਡੇ ਵਿੱਚੋਂ ਜਿਹੜੇ ਈਮਾਨ ਲਿਆਏ ਹਨ ਅਤੇ ਜਿਨ੍ਹਾਂ ਨੂੰਗਿਆਨ ਬਖ਼ਸ਼ਿਆ ਗਿਆ ਹੈ ਅੱਲਾਹ ਉਹਨਾਂ ਦੇ ਦਰਜਿਆਂ ਨੂੰ ਉੱਚਾ ਕਰੇਗਾ, ਅੱਲਾਹ ਨੂੰ ਸਭ ਖ਼ਬਰ ਹੈ ਜੋ ਵੀ ਤੁਸੀਂ ਕਰਦੇ ਹੋ।

58:12
All translationsLinkSource ↗

يَٰٓأَيُّهَا ٱلَّذِينَ ءَامَنُوٓاْ إِذَا نَٰجَيۡتُمُ ٱلرَّسُولَ فَقَدِّمُواْ بَيۡنَ يَدَيۡ نَجۡوَىٰكُمۡ صَدَقَةٗۚ ذَٰلِكَ خَيۡرٞ لَّكُمۡ وَأَطۡهَرُۚ فَإِن لَّمۡ تَجِدُواْ فَإِنَّ ٱللَّهَ غَفُورٞ رَّحِيمٌ

ਹੇ ਈਮਾਨ ਵਾਲਿਓ! ਜਦੋਂ ਤੁਸੀਂ ਰਸੂਲ ਨਾਲ ਗੁਪਤ ਵਾਰਤਾ ਕਰੋ ਤਾਂ ਆਪਣੀ ਵਾਰਤਾਲਾਪ ਤੋਂ ਪਹਿਲਾਂ ਕੁੱਝ ਸਦਕਾ (ਦਾਨ) ਕਰ ਦਿਆ ਕਰੋ। ਇਹ ਤੁਹਾਡੇ ਲਈ ਚੰਗੇਰਾ ਹੈ ਤੇ ਪਵਿੱਤਰਤਾ ਵਿਚ ਵੀ ਵੱਧ ਹੈ। ਜੇ ਤੁਹਾਡੇ ਵਿਚ (ਪੁੰਨ-ਦਾਨ ਕਰਨ ਦੀ) ਸਮਰਥਾ ਨਹੀਂ ਹੈ (ਤਾਂ ਕੋਈ ਗੱਲ ਨਹੀਂ) ਬੇਸ਼ੱਕ ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।

58:13
All translationsLinkSource ↗

ءَأَشۡفَقۡتُمۡ أَن تُقَدِّمُواْ بَيۡنَ يَدَيۡ نَجۡوَىٰكُمۡ صَدَقَٰتٖۚ فَإِذۡ لَمۡ تَفۡعَلُواْ وَتَابَ ٱللَّهُ عَلَيۡكُمۡ فَأَقِيمُواْ ٱلصَّلَوٰةَ وَءَاتُواْ ٱلزَّكَوٰةَ وَأَطِيعُواْ ٱللَّهَ وَرَسُولَهُۥۚ وَٱللَّهُ خَبِيرُۢ بِمَا تَعۡمَلُونَ

ਕੀ ਤੁਸੀਂ ਇਸ ਗੱਲੋਂ ਡਰ ਗਏ ਕਿ ਗੁਪਤ ਵਾਰਤਾ ਤੋਂ ਪਹਿਲਾਂ ਤੁਹਾਨੂੰ ਪੁੰਨ-ਦਾਨ ਕਰਨਾ ਪਵੇਗਾ ? ਚੰਗਾ! ਜੇ ਤੁਸੀਂ ਇੰਜ ਨਹੀਂ ਕੀਤਾ ਤਾਂ ਅੱਲਾਹ ਨੇ ਤੁਹਾਨੂੰ ਇਸ ਤੋਂ ਮੁਆਫ਼ ਕਰ ਦਿੱਤਾ। ਸੋ ਤੁਸੀਂ ਨਮਾਜ਼ ਕਾਇਮ ਕਰੋ ਤੇ ਜ਼ਕਾਤ ਅਦਾ ਕਰੋ ਅਤੇ ਅੱਲਾਹ ਅਤੇ ਉਸ ਦੇ ਰਸੂਲ ਦੀ ਤਾਬੇਦਾਰੀ ਕਰੋ। ਅੱਲਾਹ ਨੂੰ ਸਭ ਪਤਾ ਹੈ ਜੋ ਤੁਸੀਂ ਕਰਦੇ ਹੋ।

58:14
All translationsLinkSource ↗

۞ أَلَمۡ تَرَ إِلَى ٱلَّذِينَ تَوَلَّوۡاْ قَوۡمًا غَضِبَ ٱللَّهُ عَلَيۡهِم مَّا هُم مِّنكُمۡ وَلَا مِنۡهُمۡ وَيَحۡلِفُونَ عَلَى ٱلۡكَذِبِ وَهُمۡ يَعۡلَمُونَ

ਕੀ ਤੁਸੀਂ ਉਹਨਾਂ (ਮੁਨਾਫ਼ਿਕ) ਲੋਕਾਂ ਨੂੰ ਨਹੀਂ ਵੇਖਿਆ ਕਿ ਜਿਨ੍ਹਾਂ ਨੇ ਉਸ ਕੌਮ (ਯਹੂਦੀਆਂ) ਨਾਲ ਮਿੱਤਰਤਾ ਕੀਤੀ ਜਿਨ੍ਹਾਂ ਉੱਤੇ ਅੱਲਾਹ ਦੀ ਕਰੋਪੀ ਹੋਈ ਸੀ ?ਨਾ ਉਹ ਤੁਹਾਡੇ ਵਿੱਚੋਂ ਹਨ ਅਤੇ ਨਾ ਹੀ ਉਹਨਾਂ (ਕਾਫ਼ਿਰਾਂ) ਵਿੱਚੋਂ ਹਨ, ਉਹ ਝੂਠੀਆਂ ਕਸਮਾਂ ਖਾਂਦੇ ਹਨ ਹਾਲਾਂ ਕਿ ਉਹ ਸਭ ਜਾਣਦੇ ਹਨ।

58:15
All translationsLinkSource ↗

أَعَدَّ ٱللَّهُ لَهُمۡ عَذَابٗا شَدِيدًاۖ إِنَّهُمۡ سَآءَ مَا كَانُواْ يَعۡمَلُونَ

ਕਿ ਅੱਲਾਹ ਨੇ ਉਹਨਾਂ ਲਈ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੈ, ਬਹੁਤ ਹੀ ਭੈੜੀਆਂ ਕਰਤੂਤਾਂ ਹਨ ਜਿਹੜੀਆਂ ਉਹ ਕਰਦੇ ਹਨ।

58:16
All translationsLinkSource ↗

ٱتَّخَذُوٓاْ أَيۡمَٰنَهُمۡ جُنَّةٗ فَصَدُّواْ عَن سَبِيلِ ٱللَّهِ فَلَهُمۡ عَذَابٞ مُّهِينٞ

ਉਹਨਾਂ ਨੇ ਆਪਣੀਆਂ ਕਸਮਾਂ ਨੂੰ ਢਾਲ ਬਣਾ ਛੱਡਿਆ ਹੈ, ਉਹ ਲੋਕਾਂ ਨੂੰ ਅੱਲਾਹ ਦੇ ਰਾਹ ਤੋਂ ਰੋਕਦੇ ਹਨ, ਸੋ ਉਹਨਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਹੈ।

58:17
All translationsLinkSource ↗

لَّن تُغۡنِيَ عَنۡهُمۡ أَمۡوَٰلُهُمۡ وَلَآ أَوۡلَٰدُهُم مِّنَ ٱللَّهِ شَيۡـًٔاۚ أُوْلَٰٓئِكَ أَصۡحَٰبُ ٱلنَّارِۖ هُمۡ فِيهَا خَٰلِدُونَ

ਉਹਨਾਂ ਦੀ ਧਨ-ਦੌਲਤ ਤੇ ਉਹਨਾਂ ਦੀ ਸੰਤਾਨ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ (ਕਿਆਮਤ ਦਿਹਾੜੇ) ਕੁੱਝ ਕੰਮ ਨਹੀਂ ਆਵੇਗੀ, ਇਹੋ ਲੋਕ ਨਰਕੀ ਹਨ, ਉਹ ਇਸ ਵਿਚ ਸਦਾ ਲਈ ਰਹਿਣਗੇ।

58:18
All translationsLinkSource ↗

يَوۡمَ يَبۡعَثُهُمُ ٱللَّهُ جَمِيعٗا فَيَحۡلِفُونَ لَهُۥ كَمَا يَحۡلِفُونَ لَكُمۡ وَيَحۡسَبُونَ أَنَّهُمۡ عَلَىٰ شَيۡءٍۚ أَلَآ إِنَّهُمۡ هُمُ ٱلۡكَٰذِبُونَ

ਜਿਸ ਦਿਨ ਅੱਲਾਹ ਉਹਨਾਂ ਸਭ ਨੂੰ ਮੁੜ ਸੁਰਜੀਤ ਕਰੇਗਾ ਤਾਂ ਉਹ ਉਸ (ਅੱਲਾਹ) ਦੇ ਸਾਹਮਣੇ ਵੀ ਕਸਮਾਂ ਖਾਂਣਗੇ ਜਿਵੇਂ ਤੁਹਾਡੇ ਸਾਹਮਣੇ ਕਸਮਾਂ ਖਾਂਦੇ ਹਨ ਅਤੇ ਉਹ ਸਮਝਦੇ ਹਨ ਕਿ ਉਹ ਠੀਕ ਰਾਹ ਉੱਤੇ ਹਨ। ਸਾਵਧਾਨ ਰਹੋ! ਬੇਸ਼ੱਕ ਉਹ ਝੂਠੇ ਹਨ।

58:19
All translationsLinkSource ↗

ٱسۡتَحۡوَذَ عَلَيۡهِمُ ٱلشَّيۡطَٰنُ فَأَنسَىٰهُمۡ ذِكۡرَ ٱللَّهِۚ أُوْلَٰٓئِكَ حِزۡبُ ٱلشَّيۡطَٰنِۚ أَلَآ إِنَّ حِزۡبَ ٱلشَّيۡطَٰنِ هُمُ ٱلۡخَٰسِرُونَ

ਇਹਨਾਂ ਉੱਤੇ ਸ਼ੈਤਾਨ ਭਾਰੂ ਹੋ ਗਿਆ ਹੈ, ਫੇਰ ਉਸ ਨੇ ਉਹਨਾਂ ਦੇ ਦਿਲਾਂ ’ਚੋਂ ਅੱਲਾਹ ਦੀ ਯਾਦ ਨੂੰ ਭੁਲਾ ਛੱਡਿਆ ਹੈ, ਇਹ ਸ਼ੈਤਾਨ ਦਾ ਟੋਲਾ ਹੈ, ਬੇਸ਼ੱਕ ਸ਼ੈਤਾਨੀ ਟੋਲਾ ਹੀ ਘਾਟੇ ਵਿਚ ਰਹਿਣ ਵਾਲਾ ਹੈ।

58:20
All translationsLinkSource ↗

إِنَّ ٱلَّذِينَ يُحَآدُّونَ ٱللَّهَ وَرَسُولَهُۥٓ أُوْلَٰٓئِكَ فِي ٱلۡأَذَلِّينَ

ਬੇਸ਼ੱਕ ਜਿਹੜੇ ਲੋਕ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹਨ ਉਹ ਸਭ ਤੋਂ ਵੱਧ ਹੀਣੇ ਲੋਕਾਂ ਵਿੱਚੋਂ ਹਨ।

58:21
All translationsLinkSource ↗

كَتَبَ ٱللَّهُ لَأَغۡلِبَنَّ أَنَا۠ وَرُسُلِيٓۚ إِنَّ ٱللَّهَ قَوِيٌّ عَزِيزٞ

ਅੱਲਾਹ ਨੇ ਲਿਖ ਰੱਖਿਆ ਹੈ ਕਿ ਅੰਤ ਮੈਂ ਤੇ ਮੇਰੇ ਰਸੂਲ ਹੀ ਭਾਰੂ ਰਹਿਣਗੇ। ਬੇਸ਼ੱਕ ਅੱਲਾਹ ਵੱਡਾ ਬਲਵਾਨ ਅਤੇ ਜ਼ੋਰਾਵਰ ਹੈ।

58:22
All translationsLinkSource ↗

لَّا تَجِدُ قَوۡمٗا يُؤۡمِنُونَ بِٱللَّهِ وَٱلۡيَوۡمِ ٱلۡأٓخِرِ يُوَآدُّونَ مَنۡ حَآدَّ ٱللَّهَ وَرَسُولَهُۥ وَلَوۡ كَانُوٓاْ ءَابَآءَهُمۡ أَوۡ أَبۡنَآءَهُمۡ أَوۡ إِخۡوَٰنَهُمۡ أَوۡ عَشِيرَتَهُمۡۚ أُوْلَٰٓئِكَ كَتَبَ فِي قُلُوبِهِمُ ٱلۡإِيمَٰنَ وَأَيَّدَهُم بِرُوحٖ مِّنۡهُۖ وَيُدۡخِلُهُمۡ جَنَّٰتٖ تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَاۚ رَضِيَ ٱللَّهُ عَنۡهُمۡ وَرَضُواْ عَنۡهُۚ أُوْلَٰٓئِكَ حِزۡبُ ٱللَّهِۚ أَلَآ إِنَّ حِزۡبَ ٱللَّهِ هُمُ ٱلۡمُفۡلِحُونَ

(ਹੇ ਨਬੀ!) ਤੁਸੀਂ ਕੋਈ ਵੀ ਕੌਮ ਅਜਿਹੀ ਨਹੀਂ ਵੇਖੋਗੇ ਜਿਹੜੀ ਅੱਲਾਹ ਤੇ ਕਿਆਮਤ ਦਿਹਾੜੇ ਉੱਤੇ ਈਮਾਨ ਰੱਖਦੀ ਹੋਵੇ ਪਰ ਉਹ ਉਹਨਾਂ ਲੋਕਾਂ ਨਾਲ ਦੋਸਤੀ ਕਰੇ ਜਿਹੜੇ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹੋਣ, ਭਾਵੇਂ ਉਹ ਉਹਨਾਂ ਦੇ ਪਿਓ ਹਨ ਜਾਂ ਪੁੱਤਰ ਜਾਂ ਭਰਾ ਜਾਂ ਪਰਿਵਾਰ ਵਾਲੇ ਹੀ ਹੋਣ। ਇਹੋ ਉਹ ਲੋਕ ਹਨ ਜਿਨ੍ਹਾਂ ਦੇ ਦਿਲਾਂ ਵਿਚ ਅੱਲਾਹ ਨੇ ਈਮਾਨ ਲਿਖ ਛੱਡਿਆ ਹੈ ਅਤੇ ਆਪਣੇ ਵੱਲੋਂ ਰੂਹ ਭੇਜ ਕੇ ਭਾਵ ਗ਼ੈਬ ਤੋਂ ਉਹਨਾਂ ਦੀ ਸਹਾਇਤਾ ਕੀਤੀ ਹੈ। ਉਹ ਉਹਨਾਂ ਨੂੰ ਅਜਿਹੀਆਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਉਹ ਉਹਨਾਂ ਵਿਚ ਸਦਾ ਰਹਿਣਗੇ। ਅੱਲਾਹ ਉਹਨਾਂ ਤੋਂ ਰਾਜ਼ੀ ਹੋ ਗਿਆ ਅਤੇ ਉਹ ਅੱਲਾਹ ਤੋਂ ਰਾਜ਼ੀ ਹਨ, ਇਹੋ ਅੱਲਾਹ ਦਾ ਟੋਲਾ ਹੈ। ਜਾਣ ਲਓ! ਕਿ ਬੇਸ਼ੱਕ ਜਿਹੜਾ ਅੱਲਾਹ ਦਾ ਟੋਲਾ ਹੈ ਉਹੀਓ ਸਫ਼ਲਤਾ ਪ੍ਰਾਪਤ ਕਰਨ ਵਾਲਾ ਹੈ।

Read this surah in another language or edition